ਗੁਨਾ: ਮੱਧ ਪ੍ਰਦੇਸ਼ ਪੁਲੀਸ ਨੇ ਮਹਾਰਿਸ਼ੀ ਵਾਲਮੀਕਿ ਦੀ ਤੁਲਨਾ ਤਾਲਿਬਾਨ ਨਾਲ ਕਰਨ ਦੇ ਦੋਸ਼ ਹੇਠ ਉਰਦੂ ਸ਼ਾਇਰ ਮੁਨੱਵਰ ਰਾਣਾ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਕੇਸ ਭਾਜਪਾ ਦੇ ਅਨੁਸੂਚਿਤ ਜਾਤੀ ਸੈੱਲ ਦੇ ਸੂਬਾ ਸਕੱਤਰ ਸੁਨੀਲ ਮਾਲਵੀਆ ਤੇ ਵਾਲਮੀਕਿ ਭਾਈਚਾਰੇ ਦੇ ਹੋਰਨਾਂ ਮੈਂਬਰਾਂ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਗੁਣਾ ਦੇ ਐੱਸਪੀ ਰਾਜੀਵ ਮਿਸ਼ਰਾ ਨੇ ਕਿਹਾ ਕਿ ਕੋਤਵਾਲੀ ਥਾਣੇ ’ਚ ਰਾਣਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਅੱਗੇ ਸਬੰਧਤ ਜ਼ਿਲ੍ਹੇ (ਉੱਤਰ ਪ੍ਰਦੇਸ਼ ਦੇ ਲਖਨਊ) ਨੂੰ ਭੇਜਿਆ ਜਾਵੇਗਾ। -ਪੀਟੀਆਈ