ਨਵੀਂ ਦਿੱਲੀ, 7 ਸਤੰਬਰ
ਸੁਪਰੀਮ ਕੋਰਟ ਨੇ 15 ਜੂਨ ਦੇ ਇਕ ਪ੍ਰੋਗਰਾਮ ਵਿੱਚ ਸੂਫੀ ਸੰਤ ਖਵਾਜਾ ਮੋਇਨੂਦੀਨ ਚਿਸ਼ਤੀ ਖਿਲਾਫ਼ ਕਥਿਤ ਤੌਰ ’ਤੇ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇੇ ਵਿੱਚ ਟੀਵੀ ਐਂਕਰ ਅਮੀਸ਼ ਦੇਵਗਨ ਵਿਰੁੱਧ ਦਰਜ ਐਫਆਈਆਰ ਰੱਦ ਕਰਨ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ। ਹਾਲਾਂਕਿ ਉੱਚ ਅਦਾਲਤ ਨੇ ਕਿਹਾ ਕਿ ਜੇ ਦੇਵਗਨ ਜਾਂਚ ਵਿੱਚ ਸਹਿਯੋਗ ਦੇਣਾ ਜਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਖ਼ਤ ਕਾਰਵਾਈ ਤੋਂ ਸੁਰੱਖਿਆ ਦਿੱਤੀ ਜਾਵੇਗੀ। ਜਸਟਿਸ ਏ ਐਮ ਖਾਨਵਿਲਕਰ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਤੇਲੰਗਾਨਾ ਸਮੇਤ ਵੱਖ ਵੱਖ ਰਾਜਾਂ ਵਿੱਚ ਦੇਵਗਨ ਖਿਲਾਫ਼ ਦਰਜ ਐਫਆਈਆਰਜ਼ ਨੂੰ ਅਜਮੇਰ(ਰਾਜਸਥਾਨ) ਵਿੱਚ ਤਬਦੀਲ ਕਰ ਦਿੱਤਾ। –ਏਜੰਸੀ