ਮੁੰਬਈ, 27 ਨਵੰਬਰ
ਮਹਾਰਾਸ਼ਟਰ ਸੀਆਈਡੀ ਵੱਲੋਂ ਮੁੰਬਈ ਪੁਲੀਸ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਨੂੰ ਉਨ੍ਹਾਂ ਖ਼ਿਲਾਫ਼ ਜਬਰੀ ਵਸੂਲੀ ਦੇ ਦੋਸ਼ ਹੇਠ ਦਰਜ ਦੋ ਕੇਸਾਂ ਦੇ ਸਬੰਧ ਵਿਚ ਬਿਆਨ ਦਰਜ ਕਰਵਾਉਣ ਲਈ ਅਗਲੇ ਹਫ਼ਤੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਹੈ। ਪਰਮਬੀਰ ਸਿੰਘ ਖ਼ਿਲਾਫ਼ ਦੋਵੇਂ ਕੇਸਾਂ ਦੀ ਪੜਤਾਲ ਸੀਆਈਡੀ ਵੱਲੋਂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਕ ਅਧਿਕਾਰੀ ਨੇ ਦਿੱਤੀ।