ਠਾਣੇ, 13 ਜੂਨ
ਭਾਜਪਾ ਵਿਚੋਂ ਮੁਅੱਤਲ ਕੀਤੀ ਬੁਲਾਰਾ ਨੁਪੁਰ ਸ਼ਰਮਾ ਨੇ ਪੈਗੰਬਰ ਮੁਹੰਮਦ ਖਿਲਾਫ਼ ਕਥਿਤ ਇਤਰਾਜ਼ਯੋਗ ਟਿੱਲਪਣੀ ਮਾਮਲੇ ਵਿੱਚ ਮਹਾਰਾਸ਼ਟਰ ਵਿੱਚ ਭਿਵੰਡੀ ਪੁਲੀਸ ਸਾਹਮਣੇ ਪੇਸ਼ ਹੋਣ ਲਈ ਸੋਮਵਾਰ ਨੂੰ ਹੋਰ ਸਮਾਂ ਮੰਗਿਆ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਬਿਆਨ ਦਰਜ ਕਰਾਉਣ ਲਈ ਥਾਣੇ ਸੱਦਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਨੁਪੁਰ ਨੂੰ ਸਮਾਂ ਦੇ ਦਿੱਤਾ ਗਿਆ ਹੈ। ਉਸ ਨੂੰ 15 ਜੂਨ ਨੂੰ ਆਪਣਾ ਬਿਆਨ ਦਰਜ ਕਰਾਉਣ ਲਈ ਕਿਹਾ ਗਿਆ ਹੈ। -ਏਜੰਸੀ