ਮੁਜ਼ੱਫਰਨਗਰ: ਇੱਥੇ ਸੜਕ ’ਚ ਖੱਡੇ ਕਾਰਨ ਵਾਪਰੇ ਹਾਦਸੇ ’ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ’ਤੇ ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨਐੱਚਆਈਏ) ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕੋਤਵਾਲੀ ਥਾਣੇ ਦੇ ਇੰਚਾਰਜ ਅਨਿਲ ਕਪੇਰਵਨ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ ਵਾਪਰੀ ਜਦੋਂ ਇੱਕ ਮੋਟਰਸਾਈਕਲ, ਜਿਸ ’ਤੇ ਦੋਨੋਂ ਭਰਾ ਸਵਾਰ ਸਨ, ਡਿਵਾਈਡਰ ਨਾਲ ਟਕਰਾ ਗਿਆ। ਉਨ੍ਹਾਂ ’ਚੋਂ ਇੱਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਪੀੜਤਾਂ ਦੇ ਵਾਰਸਾਂ ਨੇ ਕਥਿਤ ਦੋਸ਼ ਲਾਇਆ ਕਿ ਸੜਕ ’ਚ ਪਏ ਖੱਡਿਆਂ ਦੀ ਮੁਰੰਮਤ ਨਾ ਹੋਣ ਕਾਰਨ ਹਾਦਸਾ ਵਾਪਰਿਆ ਹੈ। -ਪੀਟੀਆਈ