ਜੈਪੁਰ, 16 ਜੁਲਾਈ
ਭਾਰਤ ਦੇ ਚੀਫ ਜਸਟਿਸ ਐੱਨ ਵੀ ਰਾਮੰਨਾ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਜੁਡੀਸ਼ਲ ਅਸਾਮੀਆਂ ਨਾ ਭਰਨਾ ਅਤੇ ਜੁਡੀਸ਼ਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਨਾ ਕਰਨਾ ਦੇਸ਼ ਦੀਆਂ ਅਦਾਲਤਾਂ ਵਿੱਚ ਲੰਬਿਤ ਕੇਸਾਂ ਦਾ ਮੁੱਖ ਕਾਰਨ ਹੈ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਅਦਾਲਤਾਂ ਵਿੱਚ ਵੱਧ ਰਹੇ ਕੇਸਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਸੀ ਕਿ ਅਜਿਹੇ ਕੇਸਾਂ ਦੀ ਗਿਣਤੀ ਲਗਪਗ ਪੰਜ ਕਰੋੜ ਹੋਣ ਵਾਲੀ ਹੈ। ਉਨ੍ਹਾਂ ਕਿਹਾ ਸੀ ਕਿ ਦੋ ਸਾਲਾਂ ਵਿੱਚ ਦੋ ਕਰੋੜ ਕੇਸ ਨਬਿੇੜਨ ਦਾ ਟੀਚਾ ਮਿੱਥਣਾ ਚਾਹੀਦਾ ਹੈ। ਕੇਂਦਰੀ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਚੀਫ ਜਸਟਿਸ ਰਾਮੰਨਾ ਨੇ ਇਹ ਟਿੱਪਣੀਆਂ ਕੀਤੀਆਂ ਹਨ। -ਪੀਟੀਆਈ