ਪਾਲਘਰ, 21 ਫਰਵਰੀ
ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਦੇਸ਼ ਵਿਚ ਜਾਤੀ ਅਧਾਰਤ ਮਰਦਮਸ਼ੁਮਾਰੀ ਦੀ ਅਪੀਲ ਕੀਤੀ ਹੈ ਪਰ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੰਗ ਜਾਤੀਵਾਦ ਨੂੰ ਉਤਸ਼ਾਹਤ ਕਰਨ ਦੀ ਨਹੀਂ ਹੈ। ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਕਰਮਗੜ੍ਹ ਵਿੱਚ ਕਬਾਇਲੀ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਸਮਾਜਿਕ ਨਿਆਂ ਮੰਤਰੀ ਅਠਾਵਲੇ ਨੇ ਮੰਗ ਕੀਤੀ ਕਿ ਹੋਰ ਜਾਤੀਆਂ ਤੇ ਫਿਰਕਿਆਂ ਨੂੰ ਮਿਲੇ ਰਾਖਵੇਂਕਰਨ ਨੂੰ ਛੇੜੇ ਬਗ਼ੈਰ ਮਰਾਠਿਆਂ ਨੂੰ ਰਾਖਵਾਂਕਰਨ ਦਿੱਤਾ ਜਾਵੇ।