ਮੁੰਬਈ, 29 ਜੂਨ
ਸੀਬੀਆਈ ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਪਾਸਪੋਰਟ ਸਹਾਇਕਾਂ, ਪਾਸਪੋਰਟ ਸੇਵਾ ਕੇਂਦਰਾਂ ਦੇ ਸੀਨੀਅਰ ਪਾਸਪੋਰਟ ਸਹਾਇਕਾਂ ਅਤੇ ਏਜੰਟਾਂ ਸਣੇ 32 ਜਣਿਆਂ ਖ਼ਿਲਾਫ਼ 12 ਕੇਸ ਦਰਜ ਕੀਤੇ ਗਏ ਹਨ। ਮੁੰਬਈ ਅਤੇ ਨਾਸਿਕ ’ਚ 33 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਮੁੰਬਈ ਦੇ ਦੋ ਪਾਸਪੋਰਟ ਸੇਵਾ ਕੇਂਦਰਾਂ ਵਿੱਚ ਕਥਿਤ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਮੁੰਬਈ ਅਤੇ ਨਾਗਪੁਰ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ। ਉਨ੍ਹਾਂ ਦੱਸਿਆ ਕਿ ਏਜੰਸੀ ਨੇ ਪਾਸਪੋਰਟ ਸੇਵਾ ਕੇਂਦਰਾਂ ਵਿਚ ਅਚਨਚੇਤ ਜਾਂਚ ਕੀਤੀ ਜਿਸ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਦਾ ਪਤਾ ਲੱਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਹੁਣ ਇਸ ਮਾਮਲੇ ਸਬੰਧੀ ਕਈ ਐਫਆਈਆਰ ਦਰਜ ਕੀਤੀਆਂ ਹਨ।