ਜੈਪੁਰ, 16 ਜਨਵਰੀ
ਸੂਬਾ ਸਰਕਾਰ ਨੇ ਰਾਜਸਥਾਨ ਦੇ ਅਲਵਰ ’ਚ ਮਾਨਸਿਕ ਤੌਰ ‘ਤੇ ਕਮਜ਼ੋਰ ਲੜਕੀ ਨਾਲ ਹੋਏ ਕਥਿਤ ਜਬਰ-ਜਨਾਹ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ। ਸੂਬਾ ਸਰਕਾਰ ਛੇਤੀ ਹੀ ਕੇਂਦਰ ਸਰਕਾਰ ਨੂੰ ਸੀਬੀਆਈ ਜਾਂਚ ਲਈ ਸਿਫ਼ਾਰਸ਼ ਭੇਜੇਗੀ। ਇਹ ਫੈਸਲਾ ਅੱਜ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਕੀਤਾ ਗਿਆ।