ਨਵੀਂ ਦਿੱਲੀ: ਵਿੱਤ ਮੰਤਰਾਲੇ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ ਆਂਧਰਾ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਨੂੰ ਸ਼ਹਿਰੀ ਸਥਾਨਕ ਇਕਾਈਆਂ (ਯੂਐੱਲਬੀਜ਼) ਵਿੱਚ ਕੀਤੇ ਸੁਧਾਰਾਂ ਮਗਰੋਂ 4,898 ਕਰੋੜ ਰੁਪਏ ਵਾਧੂ ਉਧਾਰ ਲੈਣ ਦੀ ਮਨਜ਼ੂਰੀ ਦਿੱਤੀ ਹੈ। ਮੰਤਰਾਲੇ ਦੇ ਦੱਸਿਆ ਕਿ ਦੋਵਾਂ ਰਾਜਾਂ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਕੰਮਕਾਜ ਵਿੱਚ ਵਿੱਤ ਵਿਭਾਗ ਵੱਲੋਂ ਦੱਸੇ ਗਏ ਜ਼ਰੂਰੀ ਸੁਧਾਰਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਹੈ। ਮੰਤਰਾਲੇ ਅਨੁਸਾਰ, ‘ਆਂਧਰਾ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਨੂੰ ਖੁੱਲ੍ਹੇ ਬਾਜ਼ਾਰ ਤੋਂ ਉਧਾਰ ਰਾਹੀਂ 4898 ਕਰੋੜ ਰੁਪਏ ਦੇ ਵਾਧੂ ਵਿੱਤੀ ਸਰੋਤ ਜੁਟਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। -ਪੀਟੀਆਈ