ਨਵੀਂ ਦਿੱਲੀ, 3 ਦਸੰਬਰ
ਸੁਪਰੀਮ ਕੋਰਟ ਨੇ ਅੱਜ ਕੇਂਦਰ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਰਾਜਾਂ ਨੂੰ ਹਵਾ ਪ੍ਰਦੂਸ਼ਣ ਰੋਕਣ ਲਈ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਹੁਕਮਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਗੱਲ ‘ਤੇ ਦੁੱਖ ਪ੍ਰਗਟ ਕੀਤਾ ਕਿ ਮੀਡੀਆ ਦੇ ਕੁਝ ਵਰਗਾਂ ਨੇ ਉਸ ਨੂੰ ‘ਖਲਨਾਇਕ’ ਵਜੋਂ ਪੇਸ਼ ਕੀਤਾ ਹੈ, ਜੋ ਇੱਥੋਂ ਦੇ ਸਕੂਲਾਂ ਨੂੰ ਬੰਦ ਕਰਨਾ ਚਾਹੁੰਦਾ ਹੈ।