ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਮਮਤਾ ਬੈਨਰਜੀ ਨਾਲ ਚੱਲ ਰਹੀ ਖਿੱਚ-ਧੂਹ ਵਿਚਾਲੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਦੋਪਾਧਿਆਏ ਖ਼ਿਲਾਫ਼ ਵੱਡੀ ਸਜ਼ਾਯੋਗ ਕਾਰਵਾਈ ਸ਼ੁਰੂ ਕੀਤੀ ਹੈ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਸੇਵਾਮੁਕਤੀ ਦੇ ਲਾਭਾਂ ਤੋਂ ਵਾਂਝੇ ਰਹਿਣਾ ਪੈ ਸਕਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੰਦੋਪਾਧਿਆਏ ਨੂੰ ਪਰਸੋਨਲ ਤੇ ਟਰੇਨਿੰਗ ਵਿਭਾਗ (ਡੀਓਪੀਟੀ) ਨੇ ਇੱਕ ਯਾਦ ਪੱਤਰ ਭੇਜਿਆ ਹੈ ਜਿਸ ’ਚ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਦਾ ਜ਼ਿਕਰ ਹੈ। ਵਿਭਾਗ ਨੇ ਬੰਦੋਪਾਧਿਆਏ ਨੂੰ ਇਸ ਦਾ ਜਵਾਬ ਦੇਣ ਲਈ 30 ਦਿਨ ਦਾ ਸਮਾਂ ਦਿੱਤਾ ਹੈ। -ਪੀਟੀਆਈ