ਕੋਲਕਾਤਾ, 7 ਮਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਨੂੰ ਕਥਿਤ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੈਟਰੋਲੀਅਮ (ਰਸੋਈ ਗੈਸ, ਪੈਟਰੋਲ, ਡੀਜ਼ਲ) ਕੀਮਤਾਂ ਲਗਾਤਾਰ ਵਧਾ ਕੇ ਦੇਸ਼ ਦੀ ਜਨਤਾ ਦਾ ‘ਸੋਸ਼ਣ’ ਕਰ ਰਹੀ ਹੈ। ਉਨ੍ਹਾਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧੇ ਨੂੰ ਲੈ ਕੇ ਇਹ ਦੋਸ਼ ਲਾਇਆ ਹੈ। ਮਮਤਾ ਬੈਨਰਜੀ ਨੇ ਟਵੀਟ ਕਰਦਿਆਂ ਇਹ ਦੋਸ਼ ਵੀ ਲਾਇਆ ਕਿ ਕੇਂਦਰ ਸਰਕਾਰ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਚੀਜ਼ਾਂ ਦੇ ਭਾਅ ਵਧਾ ਕੇ ‘ਮਹਾਨ ਭਾਰਤੀ ਲੁੱਟ’ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਲੋਕਾਂ ਦਾ ਸੋਸ਼ਣ ਤੁਰੰਤ ਬੰਦ ਕਰਨਾ ਚਾਹੀਦਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ‘ਮੂਰਖ’ ਬਣਾਇਆ ਜਾ ਰਿਹਾ ਹੈ।