ਨਵੀਂ ਦਿੱਲੀ, 3 ਜੁਲਾਈ
ਰਾਜ ਸਭਾ ਵਿਚ ਵਿਰੋਧੀ ਧਿਰ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦੌਰਾਨ ਹੰਗਾਮਾ ਕੀਤਾ ਗਿਆ, ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਨੇ ਬੋਲਣਾ ਜਾਰੀ ਰੱਖਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੰਵਿਧਾਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਕੰਮ ਕਰਨ ਦੀ ਥਾਂ ਸਿਰਫ਼ ਰੌਲਾ ਪਾਉਂਦੇ ਹਨ। ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਅਤੇ ਛੋਟੇ ਕਿਸਾਨਾਂ ਨੂੰ ਹੁਣ ਤਕ ਕੋਈ ਫ਼ਾਇਦਾ ਨਹੀਂ ਪਹੁੰਚਾਇਆ ਗਿਆ ਪਰ ਭਾਜਪਾ ਸਰਕਾਰ ਨੇ ਘੱਟ ਕੀਮਤਾਂ ’ਤੇ ਕਿਸਾਨਾਂ ਲਈ ਖਾਦਾਂ ਮੁਹੱਈਆ ਕਰਵਾਈਆਂ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਕਦਮ ਚੁੱਕੇ ਹਨ।