ਨਵੀਂ ਦਿੱਲੀ, 29 ਅਪਰੈਲ
ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਹੈ ਕਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਕੋਵਿਡ-19 ਟੀਕੇ ਦੀਆਂ ਇਕ ਕਰੋੜ ਤੋਂ ਵੱਧ ਖੁਰਾਕਾਂ ਉਪਲਬਧ ਹਨ ਤੇ ਅਗਲੇ ਤਿੰਨ ਦਿਨਾਂ ਵਿਚ ਉਨ੍ਹਾਂ ਨੂੰ 20 ਲੱਖ ਹੋਰ ਖੁਰਾਕਾਂ ਮਿਲਣਗੀਆਂ। ਹਾਲ ਹੀ ਵਿੱਚ ਮੀਡੀਆ ਹਵਾਲੇ ਨਾਲ ਕਿਹਾ ਗਿਆ ਹੈ ਕਿ ਰਾਜਾਂ ਵਿੱਚ ਟੀਕਿਆਂ ਦੀਆਂ ਖੁਰਾਕਾਂ ਖਤਮ ਹੋ ਗਈਆਂ ਹਨ, ਜਿਸ ਕਾਰਨ ਰਾਜਾਂ ਵਿੱਚ ਟੀਕਾਕਰਨ ਮੁਹਿੰਮ ਉੱਤੇ ਬੁਰਾ ਪ੍ਰਭਾਵ ਪਿਆ ਹੈ।