ਨਵੀਂ ਦਿੱਲੀ, 5 ਜਨਵਰੀ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਚੋਣ ਹਾਰ ਦੇ ਡਰੋਂ ਸੂਬੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮਾਂ ਨੂੰ ਸਾਬੋਤਾਜ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਹ ਵੱਡੀ ਸੁਰੱਖਿਆ ਖਾਮੀ ਹੈ ਕਕਿ ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰੂਟ ਤੱਕ ਪਹੁੰਚਣ ਦਿੱਤਾ ਗਿਆ, ਜਦੋਂ ਕਿ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਨੇ ਐੱਸਪੀਜੀ ਨੂੰ ਭਰੋਸਾ ਦਿੱਤਾ ਸੀ ਕਿ ਰਸਤੇ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਨੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ੋਨ ‘ਤੇ ਗੱਲ ਕਰਨ ਤੋਂ ਕੀਤਾ ਇਨਕਾਰ ਕਰ ਦਿੱਤਾ ਤੇ ਸੂਬਾ ਪੁਲੀਸ ਨੂੰ ਪ੍ਰਧਾਨ ਮੰਤਰੀ ਦੀ ਰੈਲੀ ‘ਚ ਲੋਕਾਂ ਨੂੰ ਜਾਣ ਤੋਂ ਰੋਕਣ ਦੇ ਨਿਰਦੇਸ਼ ਦਿੱਤੇ।