ਨਵੀਂ ਦਿੱਲੀ, 30 ਅਕਤੂਬਰ
ਦਿੱਲੀ ਦੀ ਅਦਾਲਤ ਨੇ ਫਲੈਟ ਖਰੀਦਦਾਰਾਂ ਨਾਲ ਧੋਖਾਧੜੀ ਦੇ ਮਾਮਲੇ ’ਚ ਸਾਬਕਾ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਮੁੱਖ ਕੋਚ ਗੌਤਮ ਗੰਭੀਰ ਅਤੇ ਹੋਰਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਦ ਕਰਦਿਆਂ ਨਵੀਂ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਅਨੁਸਾਰ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਮੈਜਿਸਟ੍ਰੇਟ ਅਦਾਲਤ ਦੇ ਹੁਕਮਾਂ ਨੂੰ ਰੱਦ ਕੀਤਾ ਹੈ। ਜੱਜ ਗੋਗਨੇ ਨੇ 29 ਅਕਤੂਬਰ ਨੂੰ ਦਿੱਤੇ ਹੁਕਮਾਂ ਵਿੱਚ ਕਿਹਾ ਕਿ ਇਸ ਮਾਮਲੇ ਵਿੱਚ ਲੱਗੇ ਦੋਸ਼ਾਂ ਤਹਿਤ ਗੌਤਮ ਗੰਭੀਰ ਦੀ ਭੂਮਿਕਾ ਦੀ ਹੋਰ ਜਾਂਚ ਹੋਣੀ ਚਾਹੀਦੀ ਹੈ।-ਪੀਟੀਆਈ