ਨਵੀਂ ਦਿੱਲੀ, 4 ਅਗਸਤ
ਦੇਸ਼ ਚੀਫ ਜਸਟਿਸ ਐੱਨਵੀ ਰਾਮੰਨਾ ਨੇ ਕੇਂਦਰ ਨੂੰ ਆਪਣੇ ਉੱਤਰਾਧਿਕਾਰੀ ਵਜੋਂ ਸਭ ਤੋਂ ਸੀਨੀਅਰ ਜੱਜ ਜਸਟਿਸ ਉਦੈ ਉਮੇਸ਼ ਲਲਿਤ ਦੇ ਨਾਮ ਦੀ ਸਿਫ਼ਾਰਸ਼ ਕੀਤੀ।ਚੀਫ ਜਸਟਿਸ 26 ਅਗਸਤ ਨੂੰ ਸੇਵਾਮੁਕਤ ਹੋ ਰਹੇ ਹਨ। ਅਗਲੇ ਚੀਫ ਜਸਟਿਸ ਲਲਿਤ ਦਾ ਕਾਰਜਕਾਲ ਤਿੰਨ ਮਹੀਨਿਆਂ ਤੋਂ ਘੱਟ ਦਾ ਹੋਵੇਗਾ ਕਿਉਂਕਿ ਉਹ ਇਸ ਸਾਲ 8 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ।