ਨਵੀਂ ਦਿੱਲੀ, 1 ਅਗਸਤ
ਸੈਂਟਰਲ ਇੰਡਸਟਰੀਅਲ ਸਕਿਉਰਿਟੀ ਫੋਰਸ (ਸੀਆਈਐੱਸਐੱਫ) ਨੇ ਅੱਜ ਆਪਣੇ 1.65 ਲੱਖ ਜਵਾਨਾਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਉਹ ਟਵਿੱਟਰ, ਫੇਸਬੁੱਕ ਤੇ ਇੰਸਟਾਗ੍ਰਾਮ ਦੀ ਵਰਤੋਂ ਕਰਨ ਸਮੇਂ ਆਪਣੇ ਅਫਸਰਾਂ ਨੂੰ ਆਪਣੀ ਯੂਜ਼ਰ ਆਈਡੀ ਬਾਰੇ ਜਾਣਕਾਰੀ ਦੇਣ। ਇਸ ਬਾਰੇ 31 ਜੁਲਾਈ ਨੂੰ ਜਾਰੀ ਹਦਾਇਤਾਂ ’ਚ ਕਿਹਾ ਗਿਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਡਿਫਾਲਟਰਾਂ ਖ਼ਿਲਾਫ਼ ਸਖਤ ਕਾਨੂੰਨੀ ਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਸੀਆਈਐੱਸਐੱਫ ਦੇ ਹੈਡਕੁਆਰਟਰ ਨੇ ਕਿਹਾ ਕਿ ਕੌਮੀ ਸੁਰੱਖਿਆ ਦੇ ਮੱਦੇਨਜ਼ਰ ਤੇ ਸੁਰੱਖਿਆ ਦਸਤੇ ’ਚ ਅਨੁਸ਼ਾਸਨ ਬਣਾਏ ਰੱਖਣ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।