ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਮਈ
ਹਿੰਦੂ ਮਹਾਸਭਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਕਿ ਮੁਗ਼ਲ ਸ਼ਾਸਕ ਵੱਲੋਂ ਜਾਮਾ ਮਸਜਿਦ ਦੀਆਂ ਪੌੜੀਆਂ ਹੇਠ ਦਫ਼ਨ ਕਰਵਾਈਆਂ ਗਈਆਂ ਮੂਰਤੀਆਂ ਬਾਹਰ ਕੱਢੀਆਂ ਜਾਣ, ਤਾਂ ਜੋ ਉਨ੍ਹਾਂ ਦੀ ਪੂਜਾ ਕੀਤੀ ਜਾ ਸਕੇ।
ਹਿੰਦੂ ਸਭਾ ਨੇ ਪ੍ਰਧਾਨ ਸਵਾਮੀ ਚੱਕਰਪਾਣੀ ਮਹਾਰਾਜ ਨੇ ਦਾਅਵਾ ਕੀਤਾ ਕਿ ਜਾਮਾ ਮਸਜਿਦ ਦੀਆਂ ਪੌੜੀਆਂ ਹੇਠ ਹਿੰਦੂ ਦੇਵਤਿਆਂ ਦੀਆਂ ਮੂਰਤੀਆਂ ਦੱਬੀਆਂ ਹੋਈਆਂ ਹਨ। ਉਨ੍ਹਾਂ ਪੱਤਰ ਵਿੱਚ ਔਰੰਗਜ਼ੇਬ ਦੇ ਦਰਬਾਰੀ ਇਤਿਹਾਸਕਾਰ ਸ਼ਾਹੀ ਮੁਸ਼ਤਾਕ ਦੀ ਕਿਤਾਬ ਦੇ ਹਵਾਲੇ ਨਾਲ ਇਹ ਗੱਲ ਆਖੀ ਹੈ ਅਤੇ ਮੰਗ ਕੀਤੀ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨੂੰ ਮੂਰਤੀਆਂ ਕਢਵਾਉਣ ਦਾ ਹੁਕਮ ਦਿੱਤਾ ਜਾਵੇ।