ਕੋਲਕਾਤਾ, 5 ਸਤੰਬਰ
ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਅਤੇ ਤ੍ਰਿਣਮੂਲ ਕਾਂਗਰਸ ਦੇ ਕਾਰਕੁਨਾਂ ਵਿਚਾਲੇ ਅੱਜ ਇਥੋਂ ਨੇੜੇ ਰਾਜਪੁਰ ਵਿੱਚ ਝੜਪ ਹੋ ਗਈ ਜਿਸ ਕਾਰਨ ਕਈ ਜਣੇ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਦੇ ਕਾਰਕੁਨ ਸਕੂਲ ਤੇ ਕਾਲਜ ਖੋਲ੍ਹਣ ਦੀ ਮੰਗ ਨੂੰ ਲੈ ਕੇ ਮਾਰਚ ਕਰ ਰਹੇ ਸਨ। ਇਸੇ ਦੌਰਾਨ ਸੋਨਾਪੁਰ ਦੱਖਣ ਤੋਂ ਤ੍ਰਿਣਮੂਲ ਕਾਂਗਰਸ ਦੀ ਵਿਧਾਇਕ ਲਵਲੀ ਮੋਈਤਰਾ ਟਰੈਫਿਕ ਵਿੱਚ ਫਸ ਗਈ ਅਤੇ ਉਸ ਦੇ ਨਾਲ ਆਏ ਪਾਰਟੀ ਦੇ ਸਮਰਥਕਾਂ ਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਦੇ ਮੈਂਬਰਾਂ ਨਾਲ ਝੜਪ ਹੋ ਗਈ ਤੇ ਕਈ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਜਵਾਨ ਤਾਇਨਾਤ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਨੂੰ ਮਾਰਸਵਾਦੀ ਪਾਰਟੀ ਵੱਲੋਂ ਸਮਰਥਨ ਪ੍ਰਾਪਤ ਹੈ। -ਪੀਟੀਆਈ