ਨਵੀਂ ਦਿੱਲੀ, 8 ਅਕਤੂਬਰ
ਰਾਸ਼ਟਰੀ ਰਾਜਧਾਨੀ ਵਿਚ ਅੱਜ ਸੀਐੱਨਜੀ ਅਤੇ ਪੀਐੱਨਜੀ ਦੀਆਂ ਕੀਮਤਾਂ ਵਿਚ 3 ਰੁਪਏ ਦਾ ਵਾਧਾ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ 1 ਅਕਤੂਬਰ ਤੋਂ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ 40 ਫੀਸਦੀ ਦਾ ਵਾਧਾ ਕੀਤੇ ਜਾਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਪਿਛਲੇ ਚਾਰ ਮਹੀਨਿਆਂ ਵਿੱਚ ਪਹਿਲੀ ਵਾਰ ਸੀਐੱਨਜੀ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ, ਜਦੋਂ ਕਿ ਪੀਐੱਨਜੀ (ਪਾਈਪਡ ਗੈਸ) ਦੀ ਕੀਮਤ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਪਹਿਲੀ ਵਾਰ ਵਾਧਾ ਕੀਤਾ ਗਿਆ ਹੈ।