ਨਵੀਂ ਦਿੱਲੀ, 18 ਮਈ
ਦਿੱਲੀ ਹਾਈ ਕੋਰਟ ਦੇ ਇੱਕ ਜੱਜ ਨੇ ਅੱਜ ਨੈਸ਼ਨਲ ਸਟਾਕ ਐਕਸਚੇਂਜ ਦੀ ਸਾਬਕਾ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਚਿਤਰਾ ਰਾਮਾਕ੍ਰਿਸ਼ਨਾ ਦੀ ਕੋ-ਲੋਕੇਸ਼ਨ ਕੇਸ ਵਿੱਚ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ। ਜਸਟਿਸ ਤਲਵੰਤ ਸਿੰਘ ਨੇ ਨਿਰਦੇਸ਼ ਦਿੱਤਾ ਕਿ ਮਾਮਲਾ 20 ਮਈ ਇੱਕ ਹੋਰ ਜੱਜ ਅੱਗੇ ਸੁਣਵਾਈ ਲਈ ਸੂਚੀਬੱਧ ਕੀਤਾ ਜਾਂਦਾ ਹੈ। ਦੱਸਣਯੋਗ ਹੈ ਕਿ ਹੇਠਲੀ ਅਦਾਲਤ ਨੇ ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦਿਆਂ ਚਿੱਤਰਾ ਰਾਮਾ ਕ੍ਰਿਸ਼ਨਾ ਦੀ ਜ਼ਮਾਨਤ ਅਰਜ਼ੀ 12 ਮਈ ਨੂੰ ਖਾਰਜ ਕਰ ਦਿੱਤੀ ਗਈ ਸੀ ਅਤੇ ਆਖਿਆ ਸੀ ਕਿ ਇਸ ਪੜਾਅ ’ਤੇ ਜ਼ਮਾਨਤ ਦਾ ਕੋਈ ਆਧਾਰ ਨਹੀਂ ਹੈ। -ਪੀਟੀਆਈ