ਰਾਏਪੁਰ, 28 ਮਾਰਚ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਕੋਲਾ ਮਾਈਨਿੰਗ ਮਾਮਲੇ ਵਿਚ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਅੱਜ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਵਿਚ ਕਈ ਥਾਵਾਂ ‘ਤੇ ਤਾਜ਼ਾ ਛਾਪੇਮਾਰੀ ਕੀਤੀ। ਏਜੰਸੀ ਨੇ ਪਹਿਲਾਂ ਕਿਹਾ ਸੀ ਕਿ ਇਹ ਜਾਂਚ ਵੱਡੇ ਘਪਲੇ ਨਾਲ ਸਬੰਧਤ ਹੈ, ਜਿਸ ਵਿੱਚ ਸੀਨੀਅਰ ਨੌਕਰਸ਼ਾਹਾਂ, ਕਾਰੋਬਾਰੀਆਂ, ਸਿਆਸਤਦਾਨਾਂ ਅਤੇ ਦਲਾਲਾਂ ਦੀ ਮਿਲੀਭੁਗਤ ਨਾਲ ਛੱਤੀਸਗੜ੍ਹ ਵਿੱਚ 25 ਰੁਪਏ ਪ੍ਰਤੀ ਟਨ ਕੋਲੇ ਦੀ ਢੋਆ-ਢੁਆਈ ਲਈ ਵਸੂਲੀ ਕੀਤੀ ਗਈ। ਈਡੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਇਸ ਰਾਹੀਂ ਘੱਟੋ-ਘੱਟ 540 ਕਰੋੜ ਰੁਪਏ ਦੀ ਉਗਰਾਹੀ ਕੀਤੀ ਗਈ।