ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਗਿਆਰਾਂ ਤੇ ਅੱਠ ਨਿਆਂਇਕ ਅਧਿਕਾਰੀਆਂ ਦੀ ਲੜੀਵਾਰ ਅਲਾਹਬਾਦ ਤੇ ਕੋਲਕਾਤਾ ਹਾਈ ਕੋਰਟਾਂ ਵਿੱਚ ਜੱਜਾਂ ਵਜੋਂ ਨਿਯੁਕਤੀਆਂ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਹੈ। ਕੌਲਿਜੀਅਮ ਨੇ ਦੋ ਨਿਆਂਇਕ ਅਧਿਕਾਰੀਆਂ ਤੇ ਇਕ ਵਕੀਲ ਦੀ ਕਰਨਾਟਕ ਹਾਈ ਕੋਰਟ ਅਤੇ ਇਕ ਨਿਆਂਇਕ ਅਧਿਕਾਰੀ ਤੇ ਇਕ ਵਕੀਲ ਦੀ ਛੱਤੀਸਗੜ੍ਹ ਹਾਈ ਕੋਰਟ ਵਿੱਚ ਜੱਜਾਂ ਵਜੋਂ ਨਿਯੁਕਤੀਆਂ ਦੇ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ। 4 ਫਰਵਰੀ ਨੂੰ ਹੋਈ ਇਕ ਮੀਟਿੰਗ ਵਿੱਚ ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਪ੍ਰਧਾਨਗੀ ਵਾਲੇ ਕੌਲਿਜੀਅਮ ਵੱਲੋਂ ਇਨ੍ਹਾਂ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ। -ਪੀਟੀਆਈ