ਨਵੀਂ ਦਿੱਲੀ: ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਸ ਨੂੰ ਇੱਥੇ ਏਮਸ ਦੇ ਆਈਸੀਯੂ ਵਿੱਚ ਵੈਂਟੀਲੇਟਰ ’ਤੇ ਰੱਖਿਆ ਹੋਇਆ ਹੈ। ਅਠਵੰਜਾ ਸਾਲਾ ਰਾਜੂ ਸ੍ਰੀਵਾਸਤਵ ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਐਂਜੀਓਪਲਾਸਟੀ ਕੀਤੀ ਗਈ ਸੀ। ਸੂਤਰਾਂ ਨੇ ਦੱਸਿਆ ਕਿ ਸ੍ਰੀਵਾਸਤਵ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਕਲਾਕਾਰ ਦੇ ਪਰਿਵਾਰਕ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜੂ ਸ੍ਰੀਵਾਸਤਵ ਦੀ ਪਤਨੀ ਸ਼ਿਖਾ ਨੂੰ ਫੋਨ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਮਦਦ ਦੀ ਪੇਸ਼ਕਸ਼ ਕੀਤੀ। ਇਸੇ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਰਾਜੂ ਸ੍ਰੀਵਾਸਤਵ ਦਾ ਹਾਲ ਪੁੱਛਿਆ। -ਪੀਟੀਆਈ