ਲਖਨਊ, 3 ਜੁਲਾਈ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਪੰਜਾਬ ਵਿਚ ਬਿਜਲੀ ਸੰਕਟ ਬਾਰੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਜਿਤਾਉਣ ਦੀ ਅਪੀਲ ਕੀਤੀ। ਮਾਇਆਵਤੀ ਨੇ ਟਵੀਟ ਕੀਤਾ, “ਪੰਜਾਬ ਵਿਚ ਬਿਜਲੀ ਦੇ ਗੰਭੀਰ ਸੰਕਟ ਕਾਰਨ ਆਮ ਜ਼ਿੰਦਗੀ, ਸਨਅਤ ਤੇ ਖੇਤੀ ਬਹੁਤ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਰਾਜ ਵਿੱਚ ਕਾਂਗਰਸ ਸਰਕਾਰ ਆਪਸੀ ਧੜੇਬੰਦੀ, ਕਲੇਸ਼ ਤੇ ਟਕਰਾਅ ਵਿੱਚ ਉਲਝੀ ਹੋਈ ਹੈ ਤੇ ਆਮ ਜਨਤਾ ਨੂੰ ਰੱਬ ਆਸਰੇ ਛੱਡ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਰਾਜ ਦੀ ਜਨਤਾ ਆਪਣੀ ਭਲਾਈ ਤੇ ਤਰੱਕੀ ਲਈ ਅਕਾਲੀ-ਬਸਪਾ ਗਠਜੋੜ ਨੂੰ ਸੱਤਾ ਵਿਚ ਲਿਆਏ।