ਪੰਜਾਬੀ ਟ੍ਰਿਬਿਊਨ ਨਿਊਜ਼ ਡੈੱਸਕ
ਚੰਡੀਗੜ੍ਹ, 17 ਜੁਲਾਈ
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਦੀਆਂ ਰਿਪੋਰਟਾਂ ਦੌਰਾਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਘਰ ਪਹੁੰਚੇ। ਮੁੱਖ ਮੰਤਰੀ ਨੇ ਪਾਰਟੀ ਸ੍ਰੀਮਤੀ ਸੋਨੀਆ ਨੂੰ ਪੱਤਰ ਭੇਜ ਕੇ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਮੁਖੀ ਵਜੋਂ ਨਿਯੁਕਤੀ ’ਤੇ ਇਤਰਾਜ਼ ਜਤਾਇਆ ਸੀ। ਪਾਰਟੀ ਸੂਤਰਾਂ ਨੇ ਕਿਹਾ ਕਿ ਸ੍ਰੀ ਜਾਖੜ ਦੀ ਰਿਹਾਇਸ਼ ’ਤੇ ਸਿੱਧੂ ਨੂੰ ਪਾਰਟੀ ਹਾਈ ਕਮਾਨ ਦੇ ਹੁਕਮ ਵਜੋਂ ਦੇਖਿਆ ਜਾ ਰਿਹਾ ਹੈ ਕਿ ਜਿਸ ਮੁਤਾਬਕ ਉਨ੍ਹਾਂ ਨੂੰ ਸਾਰੇ ਨੇਤਾ ਨਾਲ ਲੈ ਕੇ ਚੱਲਣ ਲਈ ਕਿਹਾ ਗਿਆ ਹੈ। ਸ੍ਰੀ ਜਾਖੜ ਨਾਲ ਮੁਲਾਕਾਤ ਬਾਅਦ ਸਿੱਧੂ ਚੰਡੀਗੜ੍ਹ ’ਚ ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ’ਤੇ ਗਏ। ਸ੍ਰੀ ਰੰਧਾਵਾ ਤੋਂ ਇਲਾਵਾ ਉਹ ਸਿਹਤ ਮੰਤਰੀ ਬਲਬੀਰ ਸਿੰੰਘ ਸਿੱਧੂ, ਸੀਨੀਅਰ ਨੇਤਾ ਲਾਲ ਸਿੰਘ, ਵਿਧਾਇਕ ਰਾਜਾ ਵੜਿੰਗ, ਕੁਲਬੀਰ ਜ਼ੀਰਾ, ਦਰਸ਼ਨ ਬਰਾੜ ਤੇ ਬਰਿੰਦਰਮੀਤ ਸਿੰਘ ਪਹਾੜਾ ਨੂੰ ਵੀ ਮਿਲੇ।