ਨਵੀਂ ਦਿੱਲੀ, 13 ਜਨਵਰੀ
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ 50 ਔਰਤਾਂ ਸਮੇਤ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਉਨ੍ਹਾਂ ਡਿਜੀਟਲ ਪ੍ਰੈੱਸ ਕਾਨਫਰੰਸ ਰਾਹੀਂ ਇਨ੍ਹਾਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਅਤੇ ਖਾਸ ਤੌਰ ‘ਤੇ 50 ਮਹਿਲਾ ਉਮੀਦਵਾਰਾਂ ਦੇ ਨਾਵਾਂ ਦਾ ਜ਼ਿਕਰ ਕੀਤਾ। ਉਨਾਓ ਬਲਾਤਕਾਰ ਕਾਂਡ ਦੀ ਪੀੜਤਾ ਦੀ ਮਾਂ ਨੂੰ ਵੀ ਟਿਕਟ ਦਿੱਤੀ ਗਈ ਹੈ।ਕੁਝ ਮਹੀਨੇ ਪਹਿਲਾਂ ਪ੍ਰਿਯੰਕਾ ਗਾਂਧੀ ਨੇ ‘ਲੜਕੀ ਹੂੰ, ਲੜ ਸਕੀ ਹੂੰ’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ 40 ਫੀਸਦੀ ਟਿਕਟਾਂ ਔਰਤਾਂ ਨੂੰ ਦੇਣ ਦਾ ਐਲਾਨ ਕੀਤਾ ਸੀ। ਉੱਤਰ ਪ੍ਰਦੇਸ਼ ਲਈ ਪਾਰਟੀ ਵੱਲੋਂ ਜਾਰੀ ਕੀਤੀ ਪਹਿਲੀ ਸੂਚੀ ਵਿੱਚ ਪਾਰਟੀ ਵਿਧਾਇਕ ਦਲ ਦੀ ਨੇਤਾ ਅਰਾਧਨਾ ਮਿਸ਼ਰਾ, ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਦੀ ਪਤਨੀ ਲੁਈਸ ਖੁਰਸ਼ੀਦ ਦੇ ਨਾਲ-ਨਾਲ ਪੰਖੁੜੀ ਪਾਠਕ, ਸਦਫ਼ ਜਾਫ਼ਰ ਅਤੇ ਵੱਖ-ਵੱਖ ਖੇਤਰਾਂ ਵਿੱਚ ਸੰਘਰਸ਼ ਕਰ ਰਹੀਆਂ ਕੁਝ ਹੋਰ ਔਰਤਾਂ ਸ਼ਾਮਲ ਹਨ।