ਨਵੀਂ ਦਿੱਲੀ, 24 ਜੁਲਾਈ
ਕਾਂਗਰਸ ਨੇ ਅੱਜ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਪਾਰਟੀ ਦੇ ਬੁਲਾਰੇ ਪ੍ਰੇਮ ਸ਼ੁਕਲਾ ਵੱਲੋਂ ਸੋਨੀਆ ਗਾਂਧੀ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਬੁਲਾਰੇ ਨੇ ਕਾਂਗਰਸ ਪ੍ਰਧਾਨ ਬਾਰੇ ‘ਭੱਦੀ ਸ਼ਬਦਾਵਲੀ’ ਵਰਤੀ ਹੈ। ਭਾਜਪਾ ਪ੍ਰਧਾਨ ਨੱਢਾ ਨੂੰ ਲਿਖੇ ਪੱਤਰ ਵਿਚ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਕਾਂਗਰਸ ਨੂੰ ਸ਼ੁਕਲਾ ਵੱਲੋਂ ਕੀਤੀ ਗਈ ਟਿੱਪਣੀ ’ਤੇ ਸਖ਼ਤ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਜੇ ਦੁਬਾਰਾ ਇਸ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਗਈ ਤਾਂ ਉਹ ਮਾਣਹਾਨੀ ਦਾ ਕੇਸ ਦਰਜ ਕਰਾਉਣਗੇ। ਸ਼ੁਕਲਾ ਨੇ ਇਹ ਕਥਿਤ ਟਿੱਪਣੀਆਂ 23 ਜੂਨ ਨੂੰ ਇਕ ਟੀਵੀ ਚੈਨਲ ਉਤੇ ਕੀਤੀਆਂ ਸਨ। ਰਮੇਸ਼ ਨੇ ਕਿਹਾ ਕਿ ਭਾਜਪਾ ਦੇ ਚੋਟੀ ਦੇ ਆਗੂ ਵਾਰ-ਵਾਰ ਭਾਰਤ ਦੀ ਸਤਿਕਾਰਤ ਮਹਿਲਾ ਬਾਰੇ ਇਤਰਾਜ਼ਯੋਗ ਸ਼ਬਦ ਵਰਤਦੇ ਰਹੇ ਹਨ ਜੋ ਕਿ ਇਕ ਰਾਸ਼ਟਰੀ ਪਾਰਟੀ ਦੀ ਪ੍ਰਧਾਨ ਵੀ ਹੈ। -ਪੀਟੀਆਈ