ਨਵੀਂ ਦਿੱਲੀ, 14 ਅਪਰੈਲ
ਕਾਂਗਰਸ ਨੇ ਦੇਸ਼ ਵਿੱਚ ਕਰੋਨਾਵਾਇਰਸ ਮਹਾਮਾਰੀ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਵਿਚਾਲੇ ਮੌਜੂਦਾ ਹਾਲਾਤ ’ਤੇ ਚਰਚਾ ਕਰਨ ਲਈ 17 ਅਪਰੈਲ ਨੂੰ ਆਪਣੀ ਸਿਖ਼ਰਲੀ ਨੀਤੀ ਨਿਰਧਾਰਤ ਇਕਾਈ ਕਾਂਗਰਸ ਕਾਰਜ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਸੱਦ ਲਈ ਹੈ। ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਹ ਮੀਟਿੰਗ ਹੋਵੇਗੀ। ਇਸ ਵਿਚ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਸੀਡਬਲਿਊਸੀ ਦੇ ਹੋਰ ਮੈਂਬਰ ਵੀ ਸ਼ਾਮਲ ਹੋਣਗੇ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿਚ ਕਰੋਨਾ ਮਹਾਮਾਰੀ ਤੇ ਇਸ ਸਥਿਤੀ ਤੋਂ ਨਿਪਟਣ ਲਈ ਉਠਾਏ ਜਾਣ ਵਾਲੇ ਜ਼ਰੂਰੀ ਕਦਮਾਂ ਬਾਰੇ ਚਰਚਾ ਹੋਵੇਗੀ। ਇਸ ਵਿੱਚ ਸਰਕਾਰ ਤੋਂ ਲੋੜੀਂਦੇ ਕਦਮ ਉਠਾਉਣ ਦੀ ਮੰਗ ਸਬੰਧੀ ਪ੍ਰਸਤਾਵ ਵੀ ਪਾਸ ਕੀਤਾ ਜਾ ਸਕਦਾ ਹੈ।