ਨਵੀਂ ਦਿੱਲੀ, 8 ਜਨਵਰੀ
ਕਾਂਗਰਸ ਨੇ ਸ਼ੁੱਕਰਵਾਰ ਨੂੰ 3 ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਸੋਸ਼ਲ ਮੀਡੀਆ ਮੁਹਿੰਮ ਚਲਾਈ, ਜਿਸ ਤਹਿਤ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਅੰਦੋਲਨ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਨ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ‘ਕਿਸਾਨ ਲਈ ਭਾਰਤ ਬੋਲੇ’ ਮੁਹਿੰਮ ਤਹਿਤ ਵੀਡੀਓ ਜਾਰੀ ਕਰਦਿਆਂ ਕਿਹਾ, “ਸ਼ਾਂਤਮਈ ਅੰਦੋਲਨ ਲੋਕਤੰਤਰ ਦਾ ਇਕ ਅਨਿੱਖੜਵਾਂ ਅੰਗ ਹੈ। ਸਾਡੇ ਕਿਸਾਨ ਭੈਣ ਭਰਾ ਜੋ ਅੰਦੋਲਨ ਕਰ ਰਹੇ ਹਨ, ਉਸ ਨੂੰ ਦੇਸ਼ ਦਾ ਸਮਰਥਨ ਮਿਲ ਰਿਹਾ ਹੈ।ਇਸ ਲਈ ਦੇਸ਼ ਵਾਸੀ ਇਕਸੁਰ ਵਿੱਚ ਅੰਦੋਲਨ ਦੇ ਹੱਕ ਵਿੱਚ ਆਵਾਜ਼ ਚੁੱਕਣ।”