ਨਵੀਂ ਦਿੱਲੀ, 10 ਅਗਸਤ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਕਰੋਨਾ ਹੋ ਗਿਆ ਹੈ। ਵਾਡਰਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਘਰ ’ਚ ਇਕਾਂਤਵਾਸ ਹਨ ਤੇ ਕੋਵਿਡ ਨਾਲ ਸਬੰਧਤ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਪ੍ਰਿਯੰਕਾ ਗਾਂਧੀ ਇਸ ਤੋਂ ਪਹਿਲਾਂ ਵੀ ਕਰੋਨਾ ਪਾਜ਼ੇਟਿਵ ਹੋ ਚੁੱਕੀ ਹੈ।