ਸ਼ਿਮਲਾ, 14 ਅਕਤੂਬਰ
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਰੈਲੀ ਕਰਕੇ ਸੂਬੇ ਵਿੱਚ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਕਾਂਗਰਸ ਨੇਤਾ ਨੇ ਕਿਹਾ ਕਿ ਰਾਜ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਈ ਦੋ ਮਹੀਨਿਆਂ ਤੋਂ ਧਰਨੇ ’ਤੇ ਬੈਠੇ ਹਨ ਪਰ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਨੂੰ ਨਹੀਂ ਮਿਲਿਆ। ਰਾਜ ਵਿੱਚ 60 ਹਜ਼ਾਰ ਤੋਂ ਵੱਧ ਆਸਾਮੀਆਂ ਖਾਲੀ ਹਨ ਪਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੀ ਜਨਰਲ ਸਕੱਤਰ ਪ੍ਰਿਅੰਕਾ ਦੀ ‘ਪਰਿਵਰਤਨ ਪ੍ਰਤੀਗਿਆ ਰੈਲੀ’ ਤੋਂ ਇਕ ਦਿਨ ਪਹਿਲਾਂ ਹਿਮਾਚਲ ਦੌਰੇ ‘ਤੇ ਆਏ ਸਨ। ਪ੍ਰਧਾਨ ਮੰਤਰੀ ਨੇ ਊਨਾ ਅਤੇ ਚੰਬਾ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਸੀ।