ਨਵੀਂ ਦਿੱਲੀ, 14 ਨਵੰਬਰ
ਕਾਂਗਰਸ ਲੀਡਰਸ਼ਿਪ ਨੇ ਅੱਜ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 134ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਏਆਈਸੀਸੀ ਦੇ ਖਜ਼ਾਨਚੀ ਅਜੈ ਮਾਕਨ ਉਨ੍ਹਾਂ ਪਾਰਟੀ ਆਗੂਆਂ ਵਿੱਚ ਸ਼ਾਮਲ ਸਨ, ਜਿਨ੍ਹਾਂ ਨੇ ਇੱਥੇ ਸ਼ਾਂਤੀ ਵਨ ਵਿੱਚ ਨਹਿਰੂ ਯਾਦਗਾਰ ’ਤੇ ਜਾ ਕੇ ਸ਼ਰਧਾਂਜਲੀ ਦਿੱਤੀ।