ਉਦੈਪੁਰ (ਰਾਜਸਥਾਨ), 15 ਮਈ
ਇਥੇ ਕਾਂਗਰਸ ਦੇ ਚਿੰਤਨ ਸ਼ਿਵਰ ਵਿਚ ਰਾਹੁਲ ਗਾਂਧੀ ਨੇ ਮੰਨਿਆ ਕਿ ਕਾਂਗਰਸ ਦਾ ਲੋਕਾਂ ਨਾਲ ਰਾਬਤਾ ਟੁੱਟ ਗਿਆ ਹੈ। ਇਸ ਕਰ ਕੇ ਉਨ੍ਹਾਂ ਅੱਜ ਐਲਾਨ ਕੀਤਾ ਕਿ ਕਾਂਗਰਸ ਵੱਲੋਂ ਅਕਤੂਬਰ ਵਿਚ ਯਾਤਰਾ ਸ਼ੁਰੂ ਕੀਤੀ ਜਾਵੇਗੀ ਤਾਂ ਕਿ ਪਾਰਟੀ ਲੋਕਾਂ ਵਿਚ ਮੁੜ ਸਥਾਪਿਤ ਹੋ ਸਕੇ ਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇ। ਉਨ੍ਹਾਂ ਕਿਹਾ ਕਿ ਇਸ ਲਈ ਕੋਈ ਸ਼ਾਰਟਕੱਟ ਤਰੀਕਾ ਨਹੀਂ ਹੈ ਬਲਕਿ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਲੋਕਾਂ ਨਾਲ ਰਾਬਤਾ ਬਣਾਉਣਾ ਪੈਣਾ ਹੈ। ਰਾਹੁਲ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਲੜਾਈ ਵਿਚਾਰਧਾਰਾ ਲਈ ਹੈ। ਪਾਰਟੀ ਦੀ ਆਗੂ ਸੋਨੀਆ ਗਾਂਧੀ ਨੇ ਕਿਹਾ ਕਿ ਚੋਣ ਜਿੱਤਣ ਲਈ ਕੋਈ ਸ਼ਾਰਟਕਟ ਰਸਤਾ ਨਹੀਂ ਹੈ, ਇਸ ਕਰ ਕੇ ਦੋ ਅਕਤੂਬਰ ਤੋਂ ਵੱਡੇ ਪੱਧਰ ’ਤੇ ਲੋਕਾਂ ਨਾਲ ਰਾਬਤਾ ਬਣਾਇਆ ਜਾਵੇਗਾ।-ਏਜੰਸੀ