ਨਵੀਂ ਦਿੱਲੀ: ਜਲਦੀ ਹੀ ਹੋਣ ਵਾਲੇ ਫੇਰ-ਬਦਲ ਵਿੱਚ ਕਾਂਗਰਸ ਪਾਰਟੀ ਦੇ ਹੱਥੋਂ ਗ੍ਰਹਿ ਮਾਮਲਿਆਂ ਅਤੇ ਸੂਚਨਾ ਤਕਨਾਲੋਜੀ ਬਾਰੇ ਸੰਸਦੀ ਕਮੇਟੀਆਂ ਦੀ ਪ੍ਰਧਾਨਗੀ ਜਾ ਸਕਦੀ ਹੈ। ਲੋਕ ਸਭਾ ਵਿੱਚ ਕਾਂਗਰਸੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਸਪੀਕਰ ਓਮ ਬਿਰਲਾ ਨੂੰ ਲਿਖੇ ਇਕ ਪੱਤਰ ਵਿੱਚ ਦੋਸ਼ ਲਗਾਇਆ ਹੈ ਕਿ ਕਾਂਗਰਸ ਪਾਰਟੀ ਕੋਲੋਂ ਸੂਚਨਾ ਤਕਨਾਲੋਜੀ ਬਾਰੇ ਸੰਸਦੀ ਕਮੇਟੀ ਦੀ ਪ੍ਰਧਾਨਗੀ ਵਾਪਸ ਲਈ ਜਾ ਰਹੀ ਹੈ। -ਪੀਟੀਆਈ