ਨਵੀਂ ਦਿੱਲੀ, 19 ਅਕਤੂਬਰ
ਸ੍ਰੀ ਸ਼ਸ਼ੀ ਥਰੂਰ ਦੀ ਟੀਮ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਦੌਰਾਨ ਉੱਤਰ ਪ੍ਰਦੇਸ਼ ਵਿੱਚ ਬਹੁਤ ਗੰਭੀਰ ਬੇਨਿਯਮੀਆਂ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਦੀ ਪ੍ਰਮੁੱਖ ਚੋਣ ਅਥਾਰਟੀ ਨੂੰ ਪੱਤਰ ਲਿਖਿਆ ਹੈ। ਟੀਮ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪਈਆਂ ਸਾਰੀਆਂ ਵੋਟਾਂ ਨੂੰ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ। ਥਰੂਰ ਦੀ ਟੀਮ ਨੇ ਉੱਤਰ ਪ੍ਰਦੇਸ਼ ਤੋਂ ਇਲਾਵਾ ਪੰਜਾਬ ਅਤੇ ਤਿਲੰਗਾਨਾ ਵਿੱਚ ਚੋਣਾਂ ਦੌਰਾਨ ਗੰਭੀਰ ਸਮੱਸਿਆਵਾਂ ਦਾ ਮਸਲਾ ਚੁੱਕਿਆ ਹੈ।