ਨਵੀਂ ਦਿੱਲੀ, 15 ਮਾਰਚ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ‘ਚ ਪਾਰਟੀ ਦੇ ਲੋਕ ਸਭਾ ਮੈਂਬਰਾਂ ਨੇ ਸੰਸਦ ‘ਚ ਭਵਿੱਖੀ ਰਣਨੀਤੀ ‘ਤੇ ਚਰਚਾ ਕਰਨ ਲਈ ਅੱਜ ਇੱਥੇ ਬੈਠਕ ਕੀਤੀ। ਸੰਸਦ ਭਵਨ ‘ਚ ਹੋਈ ਬੈਠਕ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸਦਨ ‘ਚ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਅਤੇ ਕਈ ਹੋਰ ਸੰਸਦ ਮੈਂਬਰਾਂ ਨੇ ਸ਼ਿਰਕਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਇਸ ਬਜਟ ਸੈਸ਼ਨ ਵਿੱਚ ਮਹਿੰਗਾਈ ਅਤੇ ਲੋਕ ਹਿੱਤ ਨਾਲ ਸਬੰਧਤ ਕੁਝ ਹੋਰ ਮੁੱਦੇ ਉਠਾਏ ਜਾਣਗੇ। ਇਸ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਸੰਸਦੀ ਦਲ ਦੀ ਮੀਟਿੰਗ ਹੋਈ, ਜਿਸ ਵਿੱਚ ਫੈਸਲਾ ਲਿਆ ਗਿਆ ਕਿ ਲੋਕ ਹਿੱਤਾਂ ਦੇ ਮੁੱਦੇ ਦੋਵਾਂ ਸਦਨਾਂ ਵਿੱਚ ਸਾਂਝੇ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਮਿਲ ਕੇ ਉਠਾਏ ਜਾਣਗੇ।