ਇੰਦੌਰ, 15 ਨਵੰਬਰ
ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੌਜੂਦਾ ਵਿਧਾਨ ਸਭਾ ਚੋਣਾਂ ਵਿੱਚ ਘੱਟੋ-ਘੱਟ ਚਾਰ ਸੂਬਿਆਂ ਵਿੱਚ ਸਰਕਾਰ ਬਣਾਏਗੀ ਅਤੇ ਇਹ ਸਪਸ਼ਟ ਸੰਕੇਤ ਹੋਵੇਗਾ ਕਿ 2024 ਲੋਕ ਚੋਣਾਂ ਲਈ ਲਹਿਰ ਕਿਸ ਪਾਸੇ ਵਗ ਰਹੀ ਹੈ। ਉਨ੍ਹਾਂ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ’ਤੇ ਅਸਹਿਮਤੀ ਨੂੰ ਲੈ ਕੇ ‘ਇੰਡੀਆ’ ਗੱਠਜੋੜ ਵਿੱਚ ਫੁੱਟ ਦੀਆਂ ਚਰਚਾਵਾਂ ਨੂੰ ਖਾਰਜ ਕਰਦਿਆਂ ਕਿਹਾ, ‘‘ ਲੋਕ ਸਭਾ ਚੋਣਾਂ ਲਈ ਗੱਠਜੋੜ ਸਹਿਯੋਗੀਆਂ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਅਜਿਹੀਆਂ ਅੜਚਣਾਂ ਨਹੀਂ ਆਉਣਗੀਆਂ।’’ ਉਹ ਮੱਧ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਦੌਰਾਨ ਹੈਲੀਕਾਪਟਰ ਵਿੱਚ ਗੱਲਬਾਤ ਕਰ ਰਹੇ ਸਨ। -ਪੀਟੀਆਈ