ਨਵੀਂ ਦਿੱਲੀ, 22 ਸਤੰਬਰ
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਯੂਕੇ ਦੇ ਲਿਸੈਸਟਰ ਤੇ ਬਰਮਿੰਘਮ ਵਿੱਚ ਭਾਰਤੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਨਾਲ ਜੁੜੀਆਂ ਹਿੰਸਕ ਘਟਨਾਵਾਂ ਦੇ ਹਵਾਲੇ ਨਾਲ ਅੱਜ ਕਿਹਾ ਕਿ ਭਾਰਤੀ ਹਾਈ ਕਮਿਸ਼ਨ ਯੂਕੇ ਸਰਕਾਰ ਦੇ ਸੰਪਰਕ ਵਿੱਚ ਹੈ। ਹਮਲਿਆਂ ਨੂੰ ਰੋਕਣ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਨਿਊ ਯਾਰਕ ’ਚ ਬਰਤਾਨਵੀ ਹਮਰੁਤਬਾ ਕੋਲ ਇਸ ਬਾਰੇ ਫ਼ਿਕਰ ਜਤਾਇਆ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਗ ਬਾਗਚੀ ਨੇ ਕਿਹਾ, ‘‘ਸਾਡਾ ਹਾਈ ਕਮਿਸ਼ਨ ਯੂਕੇ ਸਰਕਾਰ ਦੇ ਸੰਪਰਕ ਵਿੱਚ ਹੈ। ਅਸੀਂ ਹਮਲਿਆਂ ਨੂੰ ਰੋਕਣ ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਸਫ਼ਾਰਤੀ ਤੇ ਸੁਰੱਖਿਆ ਅਥਾਰਿਟੀਜ਼ ਨਾਲ ਰਾਬਤਾ ਬਣਾਇਆ ਹੋਇਆ ਹੈ।’’ -ਪੀਟੀਆਈ