ਨਵੀਂ ਦਿੱਲੀ: ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 2,451 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਲਾਗ ਤੋਂ ਪੀੜਤਾਂ ਦੀ ਕੁੱਲ ਗਿਣਤੀ 4,30,52,425 ਹੋ ਗਈ ਹੈ। ਇਸ ਸਮੇਂ 14,241 ਸਰਗਰਮ ਕੇਸ ਹਨ। ਇਸ ਮਹਾਮਾਰੀ ਨੇ ਬੀਤੇ ਇੱਕ ਦਿਨ ਵਿੱਚ 54 ਜਾਨਾਂ ਲੈ ਲਈਆਂ ਹਨ ਅਤੇ ਕਰੋਨਾ ਮ੍ਰਿਤਕਾਂ ਦਾ ਕੁੱਲ ਅੰਕੜਾ 5,22,116 ’ਤੇ ਪਹੁੰਚ ਗਿਆ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਮੁਹੱਈਆ ਕਰਵਾਏ ਅੰਕੜਿਆਂ ’ਤੇ ਆਧਾਰਿਤ ਹੈ। ਇਸ ਲਾਗ ਤੋਂ ਹੁਣ ਤੱਕ 4,25,16,068 ਲੋਕ ਉਭਰ ਚੁੱਕੇ ਹਨ ਅਤੇ ਦੇਸ਼ ਵਿੱਚ ਸਿਹਤਯਾਬੀ ਦਰ 98.75 ਫ਼ੀਸਦੀ ਰਹੀ। ਦੇਸ਼ ਵਿੱਚ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਲਗਪਗ 187.26 ਕਰੋੜ ਕਰੋਨਾ ਰੋਕੂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। -ਪੀਟੀਆਈ