ਨਵੀਂ ਦਿੱਲੀ, 9 ਫਰਵਰੀ
ਕੇਂਦਰ ਸਰਕਾਰ ਨੇ ਅੱਜ ਕਿਹਾ ਕਿ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਸੱਤ ਸੂਬਿਆਂ ਅਤੇ ਕੇਂਦਰੀ ਸ਼ਾਸ਼ਿਤ ਰਾਜਾਂ ਵਿੱਚ ਕਰੋਨਾਵਾਇਰਸ ਨਾਲ ਮੌਤ ਹੋਣ ਦੀ ਕੋਈ ਰਿਪੋਰਟ ਦਰਜ ਨਹੀਂ ਹੋਈ, ਜਦੋਂਕਿ 15 ਰਾਜਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਮਹਾਮਾਰੀ ਕਾਰਨ ਮੌਤ ਦਾ ਕੋਈ ਮਾਮਲਾ ਸਾਹਮਣਾ ਨਹੀਂ ਆਇਆ। ਕੇਂਦਰ ਸਿਹਤ ਸਕੱਤਰ ਰਾਜੇਸ਼ ਭੂਸ਼ਲ ਨੇ ਦੱਸਿਆ ਕਿ ਅੰਡੇਮਾਨ ਨਿਕੋਬਾਰ ਟਾਪੂ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ, ਦਾਦਰ ਅਤੇ ਨਗਰ ਹਵੇਲੀ, ਮਿਜ਼ੋਰਮ, ਨਾਗਾਲੈਂਡ ਅਤੇ ਲਕਸ਼ਦੀਪ ਵਿਚ ਕੋਵਿਡ-19 ਨਾਲ ਮੌਤ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ। ਦੂਜੇ ਪਾਸੇ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਹੈ।-ਪੀਟੀਆਈ