ਧਰਮਸ਼ਾਲਾ, 13 ਅਪਰੈਲ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਹਿਮਾਚਲ ਦੇ ਦੂਜੇ ਰਾਜਾਂ ਨੂੰ ਜੋੜਦੀਆਂ ਹੱਦਾਂ ’ਤੇ ਕਰੋਨਾ ਨੈਗੇਟਿਵ ਰਿਪੋਰਟ ਦਿਖਾਉਣ ਦੇ ਨਾਂ ’ਤੇ ਯਾਤਰੀਆਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੈਲਾਨੀਆਂ ਦੇ ਹਿਮਾਚਲ ਆਉਣ ਵਾਲੀਆਂ ਥਾਵਾਂ ’ਤੇ ਕਈ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਸਰਕਾਰ ਨੇ ਇਸ ਸਬੰਧ ਵਿਚ ਹੋਟਲ ਮਾਲਕਾਂ ਲਈ ਵੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੱਤ ਸਭ ਤੋਂ ਵੱਧ ਪ੍ਰਭਾਵਿਤ ਕਰੋਨਾ ਸੂਬਿਆਂ ਦੇ ਯਾਤਰੀਆਂ ਨੂੰ 16 ਅਪਰੈਲ ਤੋਂ ਆਪਣੇ ਨਾਲ ਕਰੋਨਾ ਨੈਗੇਟਿਵ ਰਿਪੋਰਟ ਲਿਆਉਣ ਦੇ ਹੁਕਮ ਦਿੱਤੇ ਸਨ। -ਪੀਟੀਆਈ