ਨਵੀਂ ਦਿੱਲੀ, 2 ਅਪਰੈਲ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਆਪਣੇ ਪਤੀ ਰਾਬਰਟ ਵਾਡਰਾ ਨੂੰ ਕਰੋਨਾ ਹੋਣ ਬਾਅਦ ਅਸਾਮ ਅਤੇ ਤਾਮਿਲਨਾਡੂ ਦਾ ਚੋਣ ਦੌਰਾ ਰੱਦ ਕਰ ਦਿੱਤਾ ਹੈ। ਇਸ ਕਾਰਨ ਪ੍ਰਿਯੰਕਾ ਨੇ ਘਰ ਵਿੱਚ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਪ੍ਰਿਯੰਕਾ ਦੀ ਕਰੋਨਾ ਵਾਇਰਸ ਜਾਂਚ ਰਿਪੋਰਟ ਨੈਗੇਟਿਵ ਆਈ ਹੈ।