ਨਵੀਂ ਦਿੱਲੀ, 13 ਸਤੰਬਰ
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ ਕਰੋਨਵਾਇਰਸ ਦੀ ਵੈਕਸੀਨ 2021 ਦੀ ਪਹਿਲੀ ਤਿਮਾਹੀ ’ਚ ਤਿਆਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਾਂਚ ਕਰਨ ਦੀ ਕੋਈ ਤਾਰੀਕ ਅਜੇ ਤੈਅ ਨਹੀਂ ਹੈ ਪਰ ਇਹ 2021 ਦੀ ਪਹਿਲੀ ਤਿਮਾਹੀ ’ਚ ਤਿਆਰ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਇਹ ਵੈਕਸੀਨ ਬਿਰਧਾਂ ਤੇ ਉੱਚ ਜੋਖ਼ਮ ਵਾਲੇ ਖੇਤਰਾਂ ’ਚ ਕੰਮ ਕਰਨ ਵਾਲੇ ਲੋਕਾਂ ਤੱਕ ਪਹੁੰਚਾਉਣ ਲਈ ਪਹਿਲਕਦਮੀ ਨਾਲ ਸੋਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਭ ਬਾਰੇ ਸਰਬ ਸਹਿਮਤੀ ਨਾਲ ਫ਼ੈਸਲਾ ਲਿਆ ਜਾਵੇਗਾ।