ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਤੇ ਐੱਨਸੀਪੀ (ਸ਼ਰਦ ਪਵਾਰ) ਆਗੂ ਨਵਾਬ ਮਲਿਕ ਨੂੰ ਮਨੀ ਲਾਂਡਰਿੰਗ ਕੇਸ ’ਚ ਅੱਜ ਮੈਡੀਕਲ ਆਧਾਰ ’ਤੇ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਬੇਲਾ ਐੱਮ. ਤ੍ਰਿਵੇਦੀ ਤੇ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਮਲਿਕ ਵੱਲੋਂ ਪੇਸ਼ ਹੋਏ ਵਕੀਲ ਦੀ ਦਲੀਲ ’ਤੇ ਗੌਰ ਕੀਤਾ ਕਿ ਉਹ ਕਈ ਬਿਮਾਰੀਆਂ ਤੋਂ ਪੀੜਤ ਹਨ। ਅਦਾਲਤ ਨੇ ਕਿਹਾ ਕਿ ਨਵਾਬ ਮਲਿਕ ਨੂੰ ਮੈਡੀਕਲ ਆਧਾਰ ’ਤੇ ਦਿੱਤੀ ਗਈ ਜ਼ਮਾਨਤ ਬੰਬੇ ਹਾਈ ਕੋਰਟ ਵਿੱਚ ਰੈਗੂਲਰ ਜ਼ਮਾਨਤ ਪਟੀਸ਼ਨ ਦਾ ਨਿਬੇੜਾ ਹੋਣ ਤੱਕ ਬਰਕਰਾਰ ਰਹੇਗੀ। -ਪੀਟੀਆਈ