ਕੋਲਕਾਤਾ, 14 ਜੂਨ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਦੇ ਉਨ੍ਹਾਂ ਪ੍ਰਤੀ ਉਦਾਸੀਨ ਰਵੱਈਏ ਕਰਕੇ ਸੰਤਾਪ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਮਾਜ ਦੀ ‘ਰੀੜ੍ਹ ਦੀ ਹੱਡੀ’ ਹਨ ਤੇ ਉਹ ਉਨ੍ਹਾਂ ਦੀ ਭਲਾਈ ਵਾਸਤੇ ਲੜਨ ਲਈ ਵਚਨਬੱਧ ਹਨ। ਮੁੱਖ ਮੰਤਰੀ ਨੇ ਇਕ ਟਵੀਟ ’ਚ ਕਿਹਾ, ‘ਅੱਜ ਮੈਨੂੰ ਪੀੜ ਹੁੰਦੀ ਹੈ ਕਿ ਪੂਰੇ ਦੇਸ਼ ਦੇ ਸਾਡੇ ਕਿਸਾਨ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ ਕਰਕੇ ਦੁੱਖ ਤੇ ਸੰਤਾਪ ਝੱਲ ਰਹੇ ਹਨ। ਅਸੀਂ ਸਾਰਿਆਂ ਨੇ ਮਿਲ ਕੇ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਅਖਵਾਉਂਦੇ ਕਿਸਾਨਾਂ ਦੀ ਖੈਰ ਸੁਖ਼ ਨੂੰ ਯਕੀਨੀ ਬਣਾਉਣ ਲਈ ਆਪਣੀ ਲੜਾਈ ਜਾਰੀ ਰੱਖਣੀ ਹੈ। ਉਨ੍ਹਾਂ ਦੇ ਹੱਕਾਂ ਨੂੰ ਬਹਾਲ ਰੱਖਣਾ ਸਿਖਰਲੀ ਤਰਜੀਹ ਰਹੇਗੀ।’ ਪੀਟੀਆਈ