ਮੁੰਬਈ, 11 ਜੁਲਾਈ
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਸਮੇਤ 16 ਸ਼ਿਵ ਸੈਨਾ ਵਿਧਾਇਕਾਂ ਖ਼ਿਲਾਫ਼ ਅਯੋਗਤਾ ਪਟੀਸ਼ਨਾਂ ’ਤੇ ਜਲਦੀ ਫ਼ੈਸਲਾ ਲੈਣ ਲਈ ਸ਼ਿਵ ਸੈਨਾ (ਯੂਬੀਟੀ) ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਨੇ ਕਿਹਾ ਹੈ ਕਿ ਅਦਾਲਤ ਇਸ ਮਾਮਲੇ ’ਚ ਫ਼ੈਸਲਾ ਲੈਣ ਲਈ ਵਿਧਾਨ ਸਭਾ ਸਪੀਕਰ ਨੂੰ ਸਮਾਂ ਸੀਮਾ ਨਹੀਂ ਦੱਸ ਸਕਦੀ। ਨਾਰਵੇਕਰ ਨੇ ਕਿਹਾ, ‘ਅਦਾਲਤ ਵਿਧਾਨ ਸਭਾ ਦੇ ਸਪੀਕਰ ਨੂੰ ਮਾਮਲੇ ’ਚ ਫ਼ੈਸਲਾ ਲੈਣ ਲਈ ਸਮਾਂ-ਸੀਮਾ ਨਹੀਂ ਦੱਸ ਸਕਦੀ ਕਿਉਂਕਿ ਕਾਨੂੰਨ ਤੇ ਵਿਧਾਨ ਦੋਵੇਂ ਲੋਕਤੰਤਰ ਦੀਆਂ ਵੱਖ ਵੱਖ ਸੰਸਥਾਵਾਂ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਮੈਨੂੰ ਵੀ ਇਸ ਸਬੰਧੀ ਨੋਟਿਸ ਨੂੰ ਸਵੀਕਾਰ ਨਾ ਕਰਨ ਦਾ ਅਧਿਕਾਰ ਹੈ।’ -ਪੀਟੀਆਈ