ਨਵੀਂ ਦਿੱਲੀ, 24 ਫਰਵਰੀ
ਕੇਂਦਰ ਮੰਤਰੀ ਮੰਡਲ ਨੇ ਅੱਜ ਫ਼ੈਸਲਾ ਕੀਤਾ ਹੈ ਕਿ ਹੋਰ ਰੋਗਾਂ ਤੋਂ ਪੀੜਤ 45 ਸਾਲ ਤੋਂ ਵੱਧ ਉਮਰ ਦੇ ਲੋਕਾਂ, 60 ਸਾਲ ਤੋਂ ਵੱਧ ਹਰ ਵਿਅਕਤੀ ਨੂੰ ਸਰਕਾਰੀ ਸੰਸਥਾਵਾਂ ਵੱਲੋਂ ਕੋਵਿਡ-19 ਦਾ ਟੀਕਾ ਮੁਫ਼ਤ ਲਗਾਇਆ ਜਾਵੇਗਾ। ਅੱਜ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਕੋਵਿਡ-19 ਟੀਕਾਕਰਨ ਦਾ ਦੂਜਾ ਗੇੜ ਪਹਿਲੀ ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਮੁਹਿੰਮ ਦਾ ਕਈ ਨਿੱਜੀ ਹਸਪਤਾਲ ਵੀ ਹਿੱਸਾ ਬਣਨਗੇ।